ਸ਼ਰਾਬ ਕਿਉਂ ਨਹੀਂ ਪੀਣੀ ?
ਸਲੋਕ ਮਃ ੩ ॥
ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥
ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥