Loading…

ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ

ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ

ਰਾਮਦਾਸ

ਕਿਰਪਾ ਕਰਕੇ ਪਹਿਲਾਂ ਇਹ ਵੇਖੋ ਗੁਰਮਤਿ ਵਿੱਚ ਰਾਮ – Basics of Gurbani

ਧੰਨੁ ਧੰਨੁ ਰਾਮਦਾਸ ਗੁਰੂ
ਜਿਨਿ ਸਿਰਿਆ ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ
ਆਪਿ ਸਿਰਜਣਹਾਰੈ ਧਾਰਿਆ ॥
ਸਿਖੀ ਅਤੈ ਸੰਗਤੀ
ਪਾਰਬ੍ਰਹਮੁ ਕਰਿ ਨਮਸਕਾਰਿਆ ॥
ਅਟਲੁ ਅਥਾਹੁ ਅਤੋਲੁ ਤੂ
ਤੇਰਾ ਅੰਤੁ ਨ ਪਾਰਾਵਾਰਿਆ ॥
ਜਿਨੀ ਤੂੰ ਸੇਵਿਆ ਭਾਉ ਕਰਿ
ਸੇ ਤੁਧੁ ਪਾਰਿ ਉਤਾਰਿਆ ॥
ਲਬੁ ਲੋਭੁ ਕਾਮੁ ਕ੍ਰੋਧੁ ਮੋਹੁ
ਮਾਰਿ ਕਢੇ ਤੁਧੁ ਸਪਰਵਾਰਿਆ ॥
ਧੰਨੁ ਸੁ ਤੇਰਾ ਥਾਨੁ ਹੈ ।
ਸਚੁ ਤੇਰਾ ਪੈਸਕਾਰਿਆ ॥
ਨਾਨਕੁ ਤੂ ਲਹਣਾ ਤੂਹੈ
ਗੁਰੁ ਅਮਰੁ ਤੂ ਵੀਚਾਰਿਆ ॥
ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥

ਰਾਮਦਾਸ ਦੀ ਵਿਆਖਿਆ ਕੀ ਇਹ ਨਿਚਲਾ ਸ਼ਬਦ ਹੈ

ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥
ਤਿਸ ਕਾ ਨਾਮੁ ਸਤਿ ਰਾਮਦਾਸੁ ॥
ਆਤਮ ਰਾਮੁ ਤਿਸੁ ਨਦਰੀ ਆਇਆ ॥
ਦਾਸ ਦਸੰਤਣ ਭਾਇ ਤਿਨਿ ਪਾਇਆ ॥
ਸਦਾ ਨਿਕਟਿ ਨਿਕਟਿ ਹਰਿ ਜਾਨੁ ॥
ਸੋ ਦਾਸੁ ਦਰਗਹ ਪਰਵਾਨੁ ॥
ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥
ਤਿਸੁ ਦਾਸ ਕਉ ਸਭ ਸੋਝੀ ਪਰੈ ॥
ਸਗਲ ਸੰਗਿ ਆਤਮ ਉਦਾਸੁ ॥
ਐਸੀ ਜੁਗਤਿ ਨਾਨਕ ਰਾਮਦਾਸੁ ॥੬॥

ਰਾਮ ਦਾ ਦਾਸ ਉਹ ਮਨ ਜਿਸਨੂੰ ਰਾਮ ਦੇ ਹਰਿ ਤੋ ਟੁੱਟਣ ਦਾ ਪਤਾ ਲੱਗ ਗਿਆ ਤੇ ੳਸਨੂੰ ਆਤਮ ਰਾਮ ਦਾ ਦਰਸ਼ਨ ਹੋ ਗਿਆ

ਰਾਮ ਦੇ ਦਾਸ ਹੀ ਬਣਨਾ ਹੈ. ਅੱਜ ਦਾਸ ਕਹਾਉਂਦਾ ਹੈ ਪਰ ਸਲਾਮ ਜਵਾਬ ਦੋਵੇ ਕਰੇ ਵਾਲਾ ਕੰਮ ਵੀ ਨਾਲ ਹੀ ਕਰਦਾ ਹੈ, ਇਸੇ ਲਈ ਮੁਢੋਂ ਘੁਥਾ ਜਾਂਦਾ.

ਮਹਲਾ ੨ ॥
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥
ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥