ਸਬਦੁ ਬੀਚਾਰੁ ਅਤੇ ਗੁਰਬਾਣੀ ਬੂਜਣ ਤੇ ਵਿਚਾਰਣ ਦਾ ਵਿਸ਼ਾ ਹੈ
ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥
ਸੋ ਉਬਰੈ ਗੁਰ ਸਬਦੁ ਬੀਚਾਰੈ ॥੨॥
ਗੁਰ ਕੀ ਸੇਵਾ ਸਬਦੁ ਵੀਚਾਰੁ ॥
ਗੁਰ ਕਾ ਸਬਦੁ ਸਹਜਿ ਵੀਚਾਰੁ ॥
ਗੁਣ ਵੀਚਾਰੇ ਗਿਆਨੀ ਸੋਇ ॥
ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥
ਅੱਜ ਸਾਨੂੰ ਨਿਤਨੇਮ ਦਾ ਚਾ ਹੈ। ਕੀਰਤਨ ਦਾ ਚਾ ਹੈ । ਅੱਖਾਂ ਬੰਦ ਕਰ ਕੇ ਧਿਆਨ ਲਾਣ ਦਾ ਚਾ ਹੈ । ਇਕ ਸਬਦ ਨੂੰ ਜਾਪ / ਜੱਪ ਕਹਿ ਕੇ ਬਾਰ ਬਾਰ ਬੋਲਨ ਦਾ ਚਾ ਹੈ ਪਰ ਅਸੀਂ ਸਬਦ ਵਿਚਾਰ ਤੋ ਕਿਉਂ ਦੂਰ ਭੱਜਦੇ ਹਾਂ ?
ਕਰਿ ਕਿਰਪਾ ਰਾਖਹੁ ਰਖਵਾਲੇ ॥ ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥
ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥
ਖਖਾ ਖੋਜਿ ਪਰੈ ਜਉ ਕੋਈ ॥ ਜੋ ਖੋਜੈ ਸੋ ਬਹੁਰਿ ਨ ਹੋਈ ॥ ਖੋਜ ਬੂਝਿ ਜਉ ਕਰੈ ਬੀਚਾਰਾ ॥ ਤਉ ਭਵਜਲ ਤਰਤ ਨ ਲਾਵੈ ਬਾਰਾ ॥੪੦॥
ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥ ਨਾਮੁ ਨ ਬੂਝਹਿ ਭਰਮਿ ਭੁਲਾਨਾ ॥
ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥