Loading…

ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ

ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ

ਸੁੱਖ ਕਿਵੇਂ ਮਿਲੇ?

ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ॥੨੭॥ (ਰਾਮ ਕੌਣ – ਸਾਤੈਂ ਸਤਿ ਕਰਿ ਬਾਚਾ ਜਾਣਿ॥ ਆਤਮ ਰਾਮੁ ਲੇਹੁ ਪਰਵਾਣਿ॥* ਛੂਟੈ ਸੰਸਾ ਮਿਟਿ ਜਾਹਿ ਦੁਖ*॥ ਸੁੰਨ ਸਰੋਵਰਿ ਪਾਵਹੁ ਸੁਖ॥੮॥)

  • ਘਟ ਅੰਦਰਲੀ ਜੋਤ/ ਆਤਮ ਹੀ ਰਾਮ ਹੈ। “ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ॥ ਮਨਮੁਖ ਮੂਲੁ ਨ ਜਾਣਨੀ ਮਾਣਸਿ ਹਰਿ ਮੰਦਰੁ ਨ ਹੋਇ ॥੨॥)

ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ॥ ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ॥ ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ॥ ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ॥੬॥

ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ॥ ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ॥੧॥ – ਆਪਣੀ ਸਿਆਣਪ ਮਨਮਤਿ ਛੱਡ ਕੇ ਹੁਕਮ ਦੀ ਸੋਝੀ ਪ੍ਰਾਪਤ ਕਰਨ ਨਾਲ ਹੀ ਦੂਖ ਭਰਮ ਤੇ ਭਉ ਜਾਂਦਾ ਹੈ।

ਅਸਟਪਦੀ॥ ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ॥ ਦੇਵਨ ਕਉ ਏਕੈ ਭਗਵਾਨੁ॥ ਜਿਸ ਕੈ ਦੀਐ ਰਹੈ ਅਘਾਇ॥ ਬਹੁਰਿ ਨ ਤ੍ਰਿਸਨਾ ਲਾਗੈ ਆਇ॥ ਮਾਰੈ ਰਾਖੈ ਏਕੋ ਆਪਿ॥ ਮਾਨੁਖ ਕੈ ਕਿਛੁ ਨਾਹੀ ਹਾਥਿ॥ ਤਿਸ ਕਾ ਹੁਕਮੁ ਬੂਝਿ ਸੁਖੁ ਹੋਇ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ॥ ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ॥ ਨਾਨਕ ਬਿਘਨੁ ਨ ਲਾਗੈ ਕੋਇ॥੧॥ – ਜੇ ਇਹ ਸਮਝ ਆਗਿਆ ਕੇ ਮੇਰੇ ਵੱਸ ਵਿੱਚ ਕੁੱਝ ਹੈ ਹੀ ਨਹੀਂ ਉਸਦੇ ਹੁਕਮ ਵਿੱਚ ਹੋਣਾ ਜੋ ਹੋਣਾ ਬਹੁਤ ਸੰਸਾ ਤਾਂ ਉੱਦਾਂ ਹੀ ਮਿਟ ਜਾਣੀ।

ਗੁਰ ਬਿਨੁ ਕਿਉ ਤਰੀਐ ਸੁਖੁ ਹੋਇ॥ ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ॥

ਗੁਰ – ਪਰਮੇਸਰ ਦੇ ਗੁਣ ਜੋ ਧਾਰਣ ਕਰਨੇ ਨੇ ਗੁਰਮਤਿ ਗਿਆਨ ਲੈਣ ਨਾਲ। ਜਿਵੇਂ ਨਿਰਵੈਰਤਾ, ਸਾਰਿਆਂ ਨੂੰ ਸਮ ਦ੍ਰਿਸ਼ਟੀ ਨਾਲ ਵੇਖਣਾ। ਨਿਰਭਉ – ਹੁਕਮ ਵਿੱਚ ਰਹਣ ਵਾਲੇ ਨੂੰ ਭਉ ਨਹੀਂ ਹੁੰਦਾ। ਦੁਖ ਸੁਖ ਸਮਾਨ ਲਗਦੇ ਨੇ ਹੁਕਮ ਵਿੱਚ ਪ੍ਰਾਪਤ ਹੋਏ ਲਗਦੇ ਨੇ। “ਗਉੜੀ ਮਹਲਾ ੫॥ ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ॥ ਤਾ ਕਉ ਕਾੜਾ ਕਹਾ ਬਿਆਪੈ॥੧॥ ਸਹਜ ਅਨੰਦ ਹਰਿ ਸਾਧੂ ਮਾਹਿ॥ ਆਗਿਆਕਾਰੀ ਹਰਿ ਹਰਿ ਰਾਇ॥੧॥ ਰਹਾਉ॥ ਜਾ ਕੈ ਅਚਿੰਤੁ ਵਸੈ ਮਨਿ ਆਇ॥ ਤਾ ਕਉ ਚਿੰਤਾ ਕਤਹੂੰ ਨਾਹਿ॥੨॥ ਜਾ ਕੈ ਬਿਨਸਿਓ ਮਨ ਤੇ ਭਰਮਾ॥ ਤਾ ਕੈ ਕਛੂ ਨਾਹੀ ਡਰੁ ਜਮਾ॥੩॥ ਜਾ ਕੈ ਹਿਰਦੈ ਦੀਓ ਗੁਰਿ ਨਾਮਾ॥ ਕਹੁ ਨਾਨਕ ਤਾ ਕੈ ਸਗਲ ਨਿਧਾਨਾ॥੪॥੩੪॥੧੦੩॥” “ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥”

ਹੁਕਮੀ ਉਤਮੁ ਨੀਚੁ *ਹੁਕਮਿ ਲਿਖਿ ਦੁਖ ਸੁਖ ਪਾਈਅਹਿ *॥

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥

ਨਾਨਕ ਸਾਚੇ ਕਉ ਸਚੁ ਜਾਣੁ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥

  • ਸੱਚ ਕੇਵਲ ਪਰਮੇਸਰ ਹੈ ਜੋਤ ਹੈ ਜਿਸਨੇ ਮਰਨਾ ਨਹੀਂ ਬਿਨਸਨਾਂ ਨਹੀਂ। ਉਸ ਰਾਮ/ ਹਰਿ ਦੀ ਸੇਵਾ ਕਰਦੀਆਂ ਹੀ ਸੁੱਖ ਦੀ ਪ੍ਰਾਪਤੀ ਹੋਣਾ। ਸੇਵਾ ਕਰਨੀ ਕਿਵੇਂ “ਗੁਰ ਕੀ ਸੇਵਾ ਸਬਦੁ ਵੀਚਾਰੁ॥ ਹਉਮੈ ਮਾਰੇ ਕਰਣੀ ਸਾਰੁ ॥੭॥”

ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥

  • ਜਦੋਂ ਮਨ ਦੀ ਥਾਂ ਘਟ ਅੰਦਰਲੇ ਹਰਿ ਦੀ ਸੇਵਾ ਹੋਈ ਉਸਦੀ ਸੁਣਨ ਲਗੀਏ ਤਾਂਹੀ ਸਹਜੇ ਹੀ ਸੁੱਖ ਦੀ ਪ੍ਰਾਪਤੀ ਹੋਣੀ