ਕੀ ਖਾਣਾ ਹੈ? ਤੇ ਕੀ ਨਹੀਂ ਖਾਣਾ ਹੈ?
ਅਸੀਂ ਬਿਬੇਕ ਤੇ ਗੱਲ ਕਰ ਚੁੱਕੇ ਹਾਂ ਅਤੇ ਮਾਸ ਤੇ ਵੀ। ਪੰਥ ਵਿਛ ਖਾਣ ਪੀਣ ਤੇ ਝਗੜਾ ਨਹੀਂ ਮੁੱਕਦਾ ਇਸ ਲਈ ਗੁਰਬਾਣੀ ਤੋਂ ਪੰਕਤੀਆਂ ਖੋਜ ਕੇ ਨੀਚੇ ਲਿਖੀਆਂ ਹਨ ਜਿਹਨਾਂ ਨੂੰ ਆਪਾ ਸਮਾਂ ਲਾ ਕੇ ਵਿਚਾਰ ਕਰਾਂਗੇ। ਜੇ ਪਿਛਲੇ ਲੇਖ ਵੇਖਣੇ ਹੋਣ ਤਾਂ ਦੇਖੋ
ਗੁਰਮਤਿ ਵਿੱਚ ਬਿਬੇਕ ਦੇ ਅਰਥ ਕੀ ਹਨ?
ਮਾਸ ਖਾਣਾ (Eating Meat) ਅਤੇ ਝਟਕਾ (Jhatka)
ਜਿਸਦਾ ਵਿਸ਼ਾ ਗਿਆਨ ਹੋਵੇ, ਗੁਰਮਤਿ ਸਮਝਣਾ ਹੋਵੇ, ਸੱਚ ਹੋਵੇ ਉਸਨੇ ਕੀ ਗ੍ਰਹਣ ਕਰਨਾ ਨਿਚਲੀਆਂ ਪੰਕਤੀਆਂ ਪੜ੍ਹ ਕੇ ਵਿਚਾਰਨ।
ਨਾਮ ਰਤਨ ਕੋ ਕੋ ਬਿਉਹਾਰੀ॥ ਅੰਮ੍ਰਿਤ ਭੋਜਨੁ ਕਰੇ ਆਹਾਰੀ॥
ਬ੍ਰਹਮ ਗਿਆਨੀ ਕਾ ਭੋਜਨੁ ਗਿਆਨ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ॥
ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ॥ ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ॥
ਸਚੀ ਸਿਫਤਿ ਸਾਲਾਹ ਕਪੜਾ ਪਾਇਆ॥ ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ॥
ਭੋਜਨੁ ਨਾਮੁ ਨਿਰੰਜਨ ਸਾਰੁ॥ ਪਰਮ ਹੰਸੁ ਸਚੁ ਜੋਤਿ ਅਪਾਰ॥ ਜਹ ਦੇਖਉ ਤਹ ਏਕੰਕਾਰੁ॥
ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ॥ ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ॥ ਸਰਪਰ ਗਵਨੁ ਕਰਹਿਗੇ ਬਪੁਰੇ॥
ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ॥
ਮਿਥਿਆ ਰਸਨਾ ਭੋਜਨ ਅਨ ਸ੍ਵਾਦ॥ ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ॥ ਮਿਥਿਆ ਮਨ ਪਰ ਲੋਭ ਲੁਭਾਵਹਿ॥
ਭੋਜਨੁ ਭਾਉ ਭਰਮੁ ਭਉ ਭਾਗੈ॥
ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ॥
ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ॥
ਭੋਜਨ ਗਿਆਨੁ ਮਹਾ ਰਸੁ ਮੀਠਾ॥ ਜਿਨਿ ਚਾਖਿਆ ਤਿਨਿ ਦਰਸਨੁ ਡੀਠਾ॥ ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ॥
ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥
ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ॥ ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ॥
ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ॥
ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ॥ ਰਹਾਉ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ॥
ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲੑਾ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲੑਾ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ॥ ਮਨਿ ਤਨਿ ਰਸਨਾ ਨਾਮੁ ਧਿਆਇਆ॥
ਨਾਮੁ ਜਪੈ ਭਉ ਭੋਜਨੁ ਖਾਇ ॥
ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ ਨਾਮੁ ਭੋਜਨੁ ਖਾਇਆ ॥
ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥
ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ॥ ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ॥
ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥
ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ॥ ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ॥
ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ॥ ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ॥ ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ॥
ਹਰਿ ਨਾਮੁ ਭੋਜਨੁ ਸਚੁ ਆਧਾਰਾ॥ ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ॥
ਨਾਮੁ ਹਮਾਰੈ ਭੋਜਨ ਭਾਉ॥ ਨਾਮੁ ਹਮਾਰੈ ਮਨ ਕਾ ਸੁਆਉ॥ ਨਾਮੁ ਨ ਵਿਸਰੈ ਸੰਤ ਪ੍ਰਸਾਦਿ॥ ਨਾਮੁ ਲੈਤ ਅਨਹਦ ਪੂਰੇ ਨਾਦ॥
ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨੑਣੁ ਭਗਤਿ ਬਡਾਈ॥ ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ॥
ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ॥ ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ॥ ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ॥ ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ॥
ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ॥ ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ॥
ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ॥ ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ॥ ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ॥ ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ॥
ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ॥
ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ॥
