ਗਿਆਨ (Gyan)
ਗਿਆਨ ਖੜਗ ਉਹ ਸ਼ਸਤਰ ਹੈ ਜੋ ਕੋਈ ਖੋਹ ਨਹੀਂ ਸਕਦਾ। ਇਹ ਸ਼ਸਤਰ ਹਰ ਜੰਗ ਜਿਤ ਸਕਦਾ ਹੈ ।
ਤਸਕਰ ਪੰਚ ਸਬਦਿ ਸੰਘਾਰੇ ॥
ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥੩॥
ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥
ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥
ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥
ਗਿਆਨ ਕੀ ਹੈ ?
ਸੁਣਿਐ ਸਤੁ ਸੰਤੋਖੁ ਗਿਆਨੁ ॥
ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥
ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥
ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥
ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥
ਗਿਆਨ ਪਦਾਰਥੁ ਪਾਈਐ ਤਿ੍ਰਭਵਣ ਸੋਝੀ ਹੋਇ ॥
ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥
ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥
ਗਿਆਨੀ ਕੈਸਾ ਹੋਵੇ ?
ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥
ਆਪੁ ਪਛਾਣੈ ਬੂਝੈ ਸੋਇ ॥
ਗੁਰ ਪਰਸਾਦਿ ਕਰੇ ਬੀਚਾਰੁ ॥
ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥
ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥
ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥
ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥
ਗਿਆਨੀ ਗਿਆਨੁ ਕਮਾਵਹਿ ॥
ਸਾਧਿਕ ਸਿਧ ਧਿਆਵਹਿ ਧਿਆਨੀ ॥
ਗਿਆਨ ਕਿਸਨੁ ਮਿਲਨਾ ਹੈ ?
ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥
ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥
ਉਪਜੈ ਸਹਜੁ ਗਿਆਨ ਮਤਿ ਜਾਗੈ ॥
ਗੁਰ ਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ॥
ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥
ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ ॥
ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥
ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥
ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥
ਗਿਆਨੀ ਬੂਝਹਿ ਸਹਜਿ ਸੁਭਾਏ ॥੫॥